ਆਸਟ੍ਰੇਲੀਆ (ਪਰਥ ਬਿਊਰੋ) : ਆਸਟ੍ਰੇਲੀਆਈ ਪੁਲਸ ਨੇ ਇਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ 19 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਨਿਊ ਸਾਊਥ ਵੇਲਜ਼ ਰਾਜ (NSW) ਪੁਲਸ ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਦਸੰਬਰ 2023 ਵਿੱਚ ਸਥਾਪਿਤ ਇੱਕ ਸਟ੍ਰਾਈਕ ਫੋਰਸ ਨੇ 8 ਕਰੋੜ ਆਸਟ੍ਰੇਲੀਆਈ ਡਾਲਰ ਤੋਂ ਵੱਧ ਮੁੱਲ ਦੀ ਭੰਗ ਜ਼ਬਤ ਕੀਤੀ ਅਤੇ ਇੱਕ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 19 ਲੋਕਾਂ ਨੂੰ ਗ੍ਰਿਫਤਾਰ ਕੀਤਾ। ਸਟਰਾਈਕ ਫੋਰਸ ਨੇ ਅਪ੍ਰੈਲ 2024 ਵਿੱਚ, ਮੱਧ ਸਿਡਨੀ ਤੋਂ ਲਗਭਗ 40 ਕਿਲੋਮੀਟਰ ਪੱਛਮ ਵਿੱਚ, ਕੈਂਪਸ ਕ੍ਰੀਕ ਵਿੱਚ ਇੱਕ ਫਾਰਮ ਹਾਊਸ ਉੱਤੇ ਛਾਪਾ ਮਾਰਿਆ, ਜਿਸਦੀ ਵਰਤੋਂ ਭੰਗ ਫਾਰਮ ਵਜੋਂ ਕੀਤੀ ਜਾ ਰਹੀ ਸੀ। ਉੱਥੇ ਭੰਗ ਉਗਾਈ ਗਈ ਸੀ। ਉਥੇ 5400 ਤੋਂ ਵੱਧ ਭੰਗ ਦੇ ਪੌਦੇ ਪਾਏ ਗਏ। ਇਸ ਤੋਂ ਪਹਿਲਾਂ ਇਸ ਸਾਲ ਮਈ, ਜੂਨ, ਸਤੰਬਰ ਅਤੇ ਅਕਤੂਬਰ ਵਿੱਚ ਵੀ ਇਹ ਕਾਰਵਾਈ ਕੀਤੀ ਗਈ ਸੀ। ਛਾਪੇਮਾਰੀ ਦੌਰਾਨ 20,000 ਤੋਂ ਵੱਧ ਭੰਗ ਦੇ ਪੌਦੇ ਅਤੇ 586 ਕਿਲੋਗ੍ਰਾਮ ਤੋਂ ਵੱਧ ਭੰਗ ਜ਼ਬਤ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਸਾਰੇ 19 ਮੁਲਜ਼ਮਾਂ ਦੀ ਉਮਰ 28 ਤੋਂ 64 ਸਾਲ ਦਰਮਿਆਨ ਹੈ। ਉਨ੍ਹਾਂ 'ਤੇ ਨਸ਼ੀਲੇ ਪਦਾਰਥਾਂ ਦੀ ਖੇਤੀ, ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਅਪਰਾਧਿਕ ਸਮੂਹ ਵਿਚ ਸ਼ਮੂਲੀਅਤ ਸਮੇਤ ਅਪਰਾਧਾਂ ਦੇ ਦੋਸ਼ ਲਗਾਏ ਗਏ ਹਨ।
Trending
ਕੁਇਨਜ਼ਲੈਂਡ ਨੇ ਨੌਜਵਾਨਾਂ ਦੇ ਜੁਰਮ ਲਈ ਨਵੇਂ ਕਾਨੂੰਨ ਪਾਸ ਕੀਤੇ ਹਨ ਜਾਣੋ ਕਿ ਹਨ ਨਵੇਂ ਕਾਨੂੰਨ
ਮੈਲਬਰਨ ਦੇ ਕਬਰਸਤਾਨ ਵਿੱਚ ਫਸੇ ਭੇੜਾਂ ਨੂੰ ਬਚਾਉਣ ਲਈ ਲਈ ਕੀਤਾ ਗਿਆ ਤਿੰਨ ਘੰਟੇ ਦੀ ਮਿਸ਼ਨ
ਮੋਇਰਾ ਡੀਮਿੰਗ ਅਤੇ ਵਿਕਟੋਰੀਆ ਦੇ ਲਿਬਰਲ ਨੇਤਾ ਜੌਨ ਪੇਸੁੱਟੋ ਦੇ ਮਾਨਹਾਨੀ ਦੇ ਟਕਰਾਅ ਦਾ ਵਿਕਾਸ ਕਿਵੇਂ ਹੋਇਆ
ਵਰਜਿਨ ਅਤੇ ਕਤਰ ਏਅਰਵੇਜ਼ ਦੀ ਸਾਂਝੇਦਾਰੀ ਨਾਲ ਆਸਟਰੇਲੀਅਨ ਯਾਤਰੀਆਂ ਲਈ 100 ਤੋਂ ਵੱਧ ਅੰਤਰਰਾਸ਼ਟਰੀ ਮੰਜ਼ਿਲਾਂ ਤੱਕ ਪਹੁੰਚ
- DECEMBER 9, 2022
- Perth, Western Australia
ਆਸਟ੍ਰੇਲੀਅਨ ਪੁਲਸ ਨੇ ਡਰੱਗ ਰੈਕੇਟ ਦਾ ਕੀਤਾ ਪਰਦਾਫਾਸ਼, 19 ਲੋਕ ਗ੍ਰਿਫਤਾਰ
- by Admin
- Nov 25, 2024
- 68 Views

Related Post
Stay Connected
Popular News
Subscribe To Our Newsletter
No spam, notifications only about new products, updates.