ਆਸਟ੍ਰੇਲੀਆ (ਪਰਥ ਬਿਊਰੋ) : ਇੱਥੋਂ ਦੇ ਉੱਤਰ-ਪੱਛਮ 'ਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੌਕੇ ਉਨਾਂ ਦੇ ਨਾਲ ਮੈਂਬਰ ਪਾਰਲੀਮੈਂਟ ਸੈਮ ਰੇਅ ਤੇ ਸਟੀਵ ਮੈਕੇਈ ਵੀ ਵਿਸ਼ੇਸ਼ ਤੋਰ ਤੇ ਪੁੱਜੇ ਹੋਏ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਵੇ ਬਣੇ ਦਰਬਾਰ ਸਾਹਿਬ ਵਿੱਖੇ ਨਤਮਸਤਕ ਹੋਏ ।
ਇੱਥੋਂ ਦੇ ਉੱਤਰ-ਪੱਛਮ 'ਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਪਲੰਪਟਨ ਵਿਖੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਵਿਸ਼ੇਸ਼ ਤੌਰ 'ਤੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਸੈਮ ਰੇਅ ਤੇ ਸਟੀਵ ਮੈਕੇਈ ਵੀ ਵਿਸ਼ੇਸ਼ ਤੌਰ 'ਤੇ ਪੁੱਜੇ ਹੋਏ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਵੇ ਬਣੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ । ਖਾਲਸਾ ਛਾਉਣੀ ਦੇ ਸੇਵਾਦਾਰਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਆਈਆ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਆਸਟ੍ਰੇਲੀਆ ਦੀ ਤਰੱਕੀ ਵਿੱਚ ਸਿੱਖ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਮੁਸੀਬਤ ਦੀ ਘੜੀ ਵਿੱਚ ਸਿੱਖ ਭਾਈਚਾਰੇ ਨੇ ਆਸਟ੍ਰੇਲੀਆਈ ਲੋਕਾਂ ਦੀ ਬਹੁਤ ਮਦਦ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਦਾ ਸਿਰੋਪਾੳ ਦੁਆਰਾ ਸਨਮਾਨ ਕੀਤਾ ਗਿਆ ਤੇ ਸਿਰੀ ਸਾਹਿਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭੇਟ ਕੀਤੀ ਗਈ। ਇਸ ਦੌਰਾਨ ਸੈਮ ਰੇਅ ਮੈਂਬਰ ਪਾਰਲੀਮੈਂਟ, ਸਟੀਵ ਮੈਕੇਈ ਮੈਂਬਰ ਪਾਰਲੀਮੈਂਟ ਦੇ ਨਾਲ ਨਾਲ ਵਿਕਟੋਰੀਆ ਪੁਲਿਸ ਦੇ ਨੁਮਾਇੰਦੀਆਂ ਦਾ ਵੀ ਸਨਮਾਨ ਕੀਤਾ ਗਿਆ।