ਆਸਟ੍ਰੇਲੀਆ (ਪਰਥ ਬਿਊਰੋ) ਸਿਡਨੀ ਹਾਰਬਰ ਬ੍ਰਿਜ ਉੱਤੇ ਵੀਰਵਾਰ ਨੂੰ 4 ਕਾਰਾਂ ਅਤੇ 1 ਬੱਸ ਦੀ ਟੱਕਰ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਕਈ ਵਾਹਨਾਂ ਦੀ ਟੱਕਰ ਦੀ ਰਿਪੋਰਟ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਮੌਕੇ 'ਤੇ ਬੁਲਾਇਆ ਗਿਆ। ਐਂਬੂਲੈਂਸ ਪੈਰਾਮੈਡਿਕਸ ਨੇ ਕਈ ਜ਼ਖ਼ਮੀ ਲੋਕਾਂ ਦਾ ਮੌਕੇ 'ਤੇ ਇਲਾਜ ਕੀਤਾ।
ਨਿਊ ਸਾਊਥ ਵੇਲਜ਼ (ਐੱਨ.ਐੱਸ.ਡਬਲਯੂ.) ਸੂਬਾ ਪੁਲਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉੱਤਰ ਵੱਲ ਜਾ ਰਹੀ ਇੱਕ ਕਾਰ ਦੱਖਣ ਵੱਲ ਜਾ ਰਹੀ ਲੇਨ ਵਿੱਚ ਦਾਖ਼ਲ ਹੋ ਗਈ, ਜਿਸ ਕਾਰਨ ਹਾਦਸਾ ਵਾਪਰ ਗਿਆ, ਜਿਸ ਕਾਰਨ ਹੋਰ 2 ਕਾਰਾਂ ਅਤੇ ਬੱਸ ਦੀ ਵੀ ਟੱਕਰ ਹੋ ਗਈ। NSW ਐਂਬੂਲੈਂਸ ਦੇ ਸੁਪਰਡੈਂਟ ਜੌਰਡਨ ਰੋਸਰ ਨੇ ਪੁਸ਼ਟੀ ਕੀਤੀ ਕਿ 2 ਮਰੀਜ਼ਾਂ, ਇੱਕ ਆਦਮੀ ਅਤੇ ਇੱਕ ਔਰਤ ਨੂੰ ਮਾਮੂਲੀ ਸੱਟਾਂ ਦੇ ਨਾਲ ਸਥਿਰ ਸਥਿਤੀ ਵਿੱਚ ਹਸਪਤਾਲ ਲਿਜਾਇਆ ਗਿਆ। ਪੁਲਸ, ਫਾਇਰਫਾਈਟਰਜ਼, 9 ਐਂਬੂਲੈਂਸਾਂ ਅਤੇ ਇੱਕ ਕੇਅਰਫਲਾਈਟ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਪੁੱਜੇ, ਜਿੱਥੇ ਫਾਇਰਫਾਈਟਰਜ਼ ਨੇ ਹਾਦਸੇ ਤੋਂ ਬਾਅਦ ਆਪਣੀ ਕਾਰ ਵਿੱਚ ਫਸੇ 2 ਲੋਕਾਂ ਦੀ ਮਦਦ ਕੀਤੀ।
Trending
ਕੁਇਨਜ਼ਲੈਂਡ ਨੇ ਨੌਜਵਾਨਾਂ ਦੇ ਜੁਰਮ ਲਈ ਨਵੇਂ ਕਾਨੂੰਨ ਪਾਸ ਕੀਤੇ ਹਨ ਜਾਣੋ ਕਿ ਹਨ ਨਵੇਂ ਕਾਨੂੰਨ
ਮੈਲਬਰਨ ਦੇ ਕਬਰਸਤਾਨ ਵਿੱਚ ਫਸੇ ਭੇੜਾਂ ਨੂੰ ਬਚਾਉਣ ਲਈ ਲਈ ਕੀਤਾ ਗਿਆ ਤਿੰਨ ਘੰਟੇ ਦੀ ਮਿਸ਼ਨ
ਮੋਇਰਾ ਡੀਮਿੰਗ ਅਤੇ ਵਿਕਟੋਰੀਆ ਦੇ ਲਿਬਰਲ ਨੇਤਾ ਜੌਨ ਪੇਸੁੱਟੋ ਦੇ ਮਾਨਹਾਨੀ ਦੇ ਟਕਰਾਅ ਦਾ ਵਿਕਾਸ ਕਿਵੇਂ ਹੋਇਆ
ਵਰਜਿਨ ਅਤੇ ਕਤਰ ਏਅਰਵੇਜ਼ ਦੀ ਸਾਂਝੇਦਾਰੀ ਨਾਲ ਆਸਟਰੇਲੀਅਨ ਯਾਤਰੀਆਂ ਲਈ 100 ਤੋਂ ਵੱਧ ਅੰਤਰਰਾਸ਼ਟਰੀ ਮੰਜ਼ਿਲਾਂ ਤੱਕ ਪਹੁੰਚ
- DECEMBER 9, 2022
- Perth, Western Australia
ਆਸਟ੍ਰੇਲੀਆ : ਸਿਡਨੀ ਹਾਰਬਰ ਬ੍ਰਿਜ 'ਤੇ ਕਈ ਵਾਹਨਾਂ ਦੀ ਟੱਕਰ, 2 ਹਲਾਕ
- by Admin
- Oct 18, 2024
- 72 Views

Related Post
Stay Connected
Popular News
Subscribe To Our Newsletter
No spam, notifications only about new products, updates.