ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ।ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ 'ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ ?ਦੂਜੇ ਪਾਸੇ ਕਿਸਾਨਾਂ ਵੱਲੋਂ ਸਰਹੱਦ 'ਤੇ ਹੀ ਧਰਨਾ ਦੇਣ ਦੇ ਐਲਾਨ ਤੋਂ ਬਾਅਦ ਹਿਸਾਰ-ਅੰਬਾਲਾ-ਚੰਡੀਗੜ੍ਹ ਹਾਈਵੇਅ (152) ਨੂੰ ਵੀ ਮੰਗਲਵਾਰ ਨੂੰ ਖੁੱਲ੍ਹਣਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅੰਬਾਲਾ ਦੇ ਸੱਦੋਪੁਰ ਨੇੜੇ ਪ੍ਰਸ਼ਾਸਨ ਵੱਲੋਂ ਚੰਡੀਗੜ੍ਹ-ਦਿੱਲੀ ਹਾਈਵੇਅ (ਨੈਸ਼ਨਲ ਹਾਈਵੇ-44) ਨੂੰ ਖੋਲ੍ਹ ਦਿੱਤਾ ਗਿਆ ਸੀ।ਹਾਈਵੇਅ ਦੇ ਦੋਵੇਂ ਪਾਸੇ ਇੱਕ-ਇੱਕ ਲੇਨ ਖੋਲ੍ਹ ਦਿੱਤੀ ਗਈ ਹੈ। ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਵਾਹਨ ਚਾਲਕਾਂ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਅੰਬਾਲਾ ਤੋਂ ਚੰਡੀਗੜ੍ਹ, ਚੰਡੀਗੜ੍ਹ ਤੋਂ ਹਿਸਾਰ ਜਾਂ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੇ ਡਰਾਈਵਰਾਂ ਨੂੰ ਭਟਕਣਾ ਪਿਆ।
Trending
ਸੁਰਤਾਲ ਕਲਚਰਲ ਐਸੋਸੀਏਸ਼ਨ ਵੱਲੋਂ ਇਨਾਮ ਵੰਡ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ
ਦੋ SA ਸੰਪਤੀਆਂ ਤੋਂ ਓਲਾਫ ਅਤੇ ਰਹਲੇ ਨਾਮ ਦੀਆਂ ਦੋ ਗਾਵਾਂ ਦੇ ਲਾਪਤਾ ਹੋਣ ਕਾਰਨ ਗਊਆਂ ਦੀ ਰੱਸਲਿੰਗ ਦੀ ਰਿਪੋਰਟ ਕੀਤੀ
ਕਿਰਾਏਦਾਰਾਂ ਲਈ ਉਮੀਦ ਦੇ ਸੰਕੇਤ ਵਿੱਚ ਆਸਟ੍ਰੇਲੀਆ ਦੀ ਖਾਲੀ ਥਾਂ ਦੀ ਦਰ ਇੱਕ ਸਾਲ ਵਿੱਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ
ਮੈਲਬੌਰਨ ਦੀ ਲਾਪਤਾ 19 ਸਾਲਾ ਲੜਕੀ ਦੀ ਭੇਦ ਭਰੇ ਹਾਲਾਤਾਂ ਚ ਮਿਲੀ ਲਾਸ਼ ਦੋ ਵਿਅਕਤੀਆ ਤੇ ਲੱਗੇ ਕਤਲ ਦੇ ਦੋਸ਼
- DECEMBER 9, 2022
- Perth, Western Australia
Kisan Andolan: ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ 'ਤੇ ਨਹੀਂ ਰੇਲ-ਬੱਸਾਂ 'ਤੇ ਜਾਣਗੇ ਜੰਤਰ ਮੰਤਰ
- by Admin
- Mar 06, 2024
- 250 Comments
- 2 minute read
- 124 Views
Related Post
Popular News
Subscribe To Our Newsletter
No spam, notifications only about new products, updates.