ਕੁਈਨਜ਼ਲੈਂਡ ਪੁਲਸ ਵਿਭਾਗ ਦੇ ਕਾਰਜਕਾਰੀ ਚੀਫ਼ ਸੁਪਰਡੈਂਟ ਸ਼ੇਨ ਹੋਮਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਗ ਲੱਗਣ ਕਾਰਨ ਪੂਰੇ ਹੋਟਲ ਵਿੱਚ ਧੂੰਆਂ ਫੈਲ ਗਿਆ, ਜਿਸ ਕਾਰਨ ਇੱਥੇ ਠਹਿਰੇ ਇੱਕ ਜੋੜੇ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੋਟਲ ਦੇ ਆਸਪਾਸ ਦੇ ਖੇਤਰ ਵਿੱਚ ਕਿਸੇ ਹੋਰ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹੋਮਜ਼ ਨੇ ਕਿਹਾ ਕਿ ਇਹ ਪਤਾ ਨਹੀਂ ਹੈ ਕਿ ਹੈਲੀਕਾਪਟਰ ਨੂੰ ਉਡਾਉਣ ਵਾਲੇ ਵਿਅਕਤੀ ਕੋਲ ਪਾਇਲਟ ਦਾ ਲਾਇਸੈਂਸ ਸੀ ਜਾਂ ਕੀ ਉਹ ਹੈਲੀਕਾਪਟਰ ਦੀ ਮਾਲਕੀ ਵਾਲੀ ਕੰਪਨੀ ਨਟੀਲਸ ਐਵੀਏਸ਼ਨ ਲਈ ਕੰਮ ਕਰਦਾ ਸੀ।
ਹੋਮਜ਼ ਨੇ ਕਿਹਾ,"ਹੁਣ ਕੋਈ ਖ਼ਤਰਾ ਨਹੀਂ ਹੈ ਅਤੇ ਸਾਡਾ ਮੰਨਣਾ ਹੈ ਕਿ ਇਹ ਇੱਕ ਅਲੱਗ ਘਟਨਾ ਸੀ।" ਨੌਟਿਲਸ ਏਵੀਏਸ਼ਨ ਨੇ ਇੱਕ ਲਿਖਤੀ ਬਿਆਨ ਵਿੱਚ ਕਿਹਾ ਕਿ ਹੈਲੀਕਾਪਟਰ ਨੇ "ਅਣਅਧਿਕਾਰਤ" ਤਰੀਕੇ ਨਾਲ ਉਡਾਣ ਭਰੀ ਸੀ ਪਰ ਇਸ ਬਾਰੇ ਵਿਚ ਕੋਈ ਹੋਰ ਵੇਰਵਾ ਨਹੀਂ ਦਿੱਤਾ ਜਾਵੇਗਾ। ਕੇਅਰਨਜ਼ ਹਵਾਈ ਅੱਡੇ ਦੇ ਮੁੱਖ ਕਾਰਜਕਾਰੀ ਰਿਚਰਡ ਬਾਰਕਰ ਨੇ ਕਿਹਾ ਕਿ ਸ਼ੁਰੂਆਤੀ ਖੋਜਾਂ ਤੋਂ ਪਤਾ ਚੱਲਦਾ ਹੈ ਕਿ "ਹਵਾਈ ਅੱਡੇ 'ਤੇ ਸੁਰੱਖਿਆ ਪ੍ਰਬੰਧਾਂ ਜਾਂ ਪ੍ਰਕਿਰਿਆਵਾਂ ਵਿੱਚ ਕੋਈ ਕਮੀ ਨਹੀਂ ਸੀ"।