DECEMBER 9, 2022
  • DECEMBER 9, 2022
  • Perth, Western Australia
Australia News

ਸੋਸ਼ਲ ਮੀਡੀਆ ਤੱਕ ਬੱਚਿਆਂ ਦੀ ਪਹੁੰਚ ਲਈ ਘੱਟੋ-ਘੱਟ ਉਮਰ ਤੈਅ ਕਰੇਗੀ ਆਸਟ੍ਰੇਲੀਆ ਸਰਕਾਰ

post-img
ਆਸਟ੍ਰੇਲੀਆ (ਪਰਥ ਬਿਊਰੋ) : ਆਸਟ੍ਰੇਲੀਆ ਦੀ ਸਰਕਾਰ ਨੇ ਵਾਅਦਾ ਕੀਤਾ ਕਿ ਉਹ ਸੋਸ਼ਲ ਮੀਡੀਆ ਤੱਕ ਬੱਚਿਆਂ ਦੀ ਪਹੁੰਚ ਲਈ ਘੱਟੋ-ਘੱਟ ਉਮਰ ਨਿਰਧਾਰਿਤ ਕਰਨ ਬਾਰੇ ਇਸ ਸਾਲ ਕਾਨੂੰਨ ਬਣਾਏਗੀ। ਪ੍ਰਧਾਨ ਮੰਤਰੀ ਐਂਥਨੀ ਆਲਬਾਨੀਜ਼ ਨੇ ਕਿਹਾ ਕਿ ਸਰਕਾਰ ਜਲਦੀ ਹੀ ਬੱਚਿਆਂ ਨੂੰ ਸੋਸ਼ਲ ਮੀਡੀਆ ਖਾਤੇ ਖੋਲ੍ਹਣ ਤੋਂ ਰੋਕਣ ਲਈ ਉਮਰ ਦੀ ਪੁਸ਼ਟੀ ਕਰਨ ਵਾਲੀ ਤਕਨੀਕ ਦਾ ਪ੍ਰੀਖਣ ਕਰੇਗੀ। ਕਈ ਦੇਸ਼ ਅਤੇ ਅਮਰੀਕੀ ਰਾਜ ਸੋਸ਼ਲ ਮੀਡੀਆ ਤੋਂ ਹੋਣ ਵਾਲੇ ਨੁਕਸਾਨਾਂ ਤੋਂ ਬੱਚਿਆਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਆਸਟ੍ਰੇਲੀਆ ਨੇ ਇਹ ਕਦਮ ਉਸ ਸਮੇਂ ਉਠਾਇਆ ਜਦੋਂ ਮਾਂ-ਬਾਪ ਆਪਣੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਅਗਲੇ ਸਾਲ ਮਈ | ਚੋਣਾਂ ਦੇ ਬਾਅਦ ਸਰਕਾਰ ’ਚ ਆਉਣ 'ਤੇ ਉਹ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਏਗੀ।

ਆਲਬਾਨੀਜ਼ ਨੇ 'ਆਸਟ੍ਰੇਲੀਆਨ ਬ੍ਰੌਡਕਾਸਟਿੰਗ ਕੋਰਪੋਰੇਸ਼ਨ' ਨੂੰ ਕਿਹਾ, ‘‘ਅਸੀਂ ਇਸ ਸਾਲ ਦੇ ਅੰਤ ਤੱਕ ਉਮਰ ਦੀ ਪੁਸ਼ਟੀ ਕਰਨ ਲਈ ਕਾਨੂੰਨ ਲਿਆਉਣ ਦਾ ਵਾਅਦਾ ਕੀਤਾ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸੀਂ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਦੇ ਨੁਕਸਾਨ ਤੋਂ ਬਚਾ ਸਕੀਏ।'' ਇਸ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ, ‘‘ਅਸੀਂ ਜਾਣਦੇ ਹਾਂ ਕਿ ਕਈ ਨੌਜਵਾਨਾਂ ਨੂੰ ਐਸੀਆਂ ਚੀਜ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਮਾਨਸਿਕ ਸਿਹਤ 'ਤੇ ਅਸਰ ਪੈ ਸਕਦਾ ਹੈ। ਆਨਲਾਈਨ ਡਰਾਉਣੇ-ਧਮਕਾਊ ਵਾਲੀਆਂ ਚੀਜ਼ਾਂ ਹੋ ਸਕਦੀਆਂ ਹਨ, ਸਮਾਜਿਕ ਤੌਰ 'ਤੇ ਨੁਕਸਾਨ ਪਹੁੰਚਾਉਣ ਵਾਲੀ ਸਮੱਗਰੀ ਤੱਕ ਪਹੁੰਚ ਹੋ ਸਕਦੀ ਹੈ ਅਤੇ ਮਾਪੇ ਇਸ 'ਤੇ ਕਾਰਵਾਈ ਚਾਹੁੰਦੇ ਹਨ।'' ਸਾਊਥ ਆਸਟ੍ਰੇਲੀਆ ਸੂਬੇ ਨੇ ਹਾਲ ਹੀ ’ਚ ਇਕ ਕਾਨੂੰਨ ਦਾ ਪ੍ਰਸਤਾਵ ਦਿੱਤਾ ਹੈ ਜਿਸ ਦੇ ਤਹਿਤ ਉਹ ਸੋਸ਼ਲ ਮੀਡੀਆ ਕੰਪਨੀਆਂ 'ਤੇ ਜੁਰਮਾਨਾ ਲਗਾਇਆ ਜਾਵੇਗਾ ਜੋ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਆਪਣੇ ਪਲੇਟਫਾਰਮ 'ਤੇ ਪਹੁੰਚ ਦੇਣਗੀਆਂ।

Related Post