DECEMBER 9, 2022
Australia News

ਆਸਟ੍ਰੇਲੀਆ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ, 2 ਧੀਆਂ ਦਾ ਪਿਓ ਸੀ ਮ੍ਰਿਤਕ

post-img
ਆਸਟ੍ਰੇਲੀਆ (ਪਰਥ ਬਿਊਰੋ) : ਆਸਟ੍ਰੇਲੀਆ ਦੇ ਸਿਡਨੀ 'ਚ ਸੜਕ ਹਾਦਸੇ ਦੌਰਾਨ ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅਵਰਿੰਦਰ ਸਿੰਘ ਅੱਠ ਸਾਲ ਪਹਿਲਾਂ ਆਸਟ੍ਰੇਲੀਆ ਗਿਆ ਸੀ ਅਤੇ ਸਿਡਨੀ 'ਚ ਟਰੱਕ ਡਰਾਈਵਰ ਸੀ। ਅਵਰਿੰਦਰ ਸਿੰਘ ਦੀ ਮੈਲਬਰਨ ਤੋਂ ਸਿਡਨੀ ਜਾਂਦਿਆਂ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਅਜਨਾਲਾ ਦੇ ਪਿੰਡ ਗੱਗੋਮਾਹਲ ਦਾ ਰਹਿਣ ਵਾਲਾ ਅਵਰਿੰਦਰ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤ ਸੀ।

ਅਵਰਿੰਦਰ ਸਿੰਘ ਦੇ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਆਪਣੇ ਪਿੱਛੇ ਦੋ ਧਿਆਂ, ਪਤਨੀ ਅਤੇ ਮਾਪਿਆਂ ਨੂੰ ਛੱਡ ਕੇ ਚਲਾ ਗਿਆ। ਇਸ ਸੰਬੰਧੀ ਮ੍ਰਿਤਕ ਅਵਰਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬਰਨ ਚਲਾ ਗਿਆ ਸੀ।  ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬਰਨ ਵਾਪਸ ਚਲਾ ਗਿਆ। ਇਸ ਦੌਰਾਨ ਮ੍ਰਿਤਕ ਦੇ ਮਾਪਿਆਂ ਨੇ ਸਰਕਾਰ ਤੋਂ ਲਾਸ਼ ਨੂੰ ਭਾਰਤ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

Related Post