DECEMBER 9, 2022
Australia News

ਸਿਡਨੀ ਵਿਚ ਘਰ 'ਚ ਲੱਗੀ ਭਿਆਨਕ ਅੱਗ, ਤਿੰਨ ਬੱਚਿਆਂ ਦੀ ਦਰਦਨਾਕ ਮੌਤ

post-img
ਆਸਟ੍ਰੇਲੀਆ (ਪਰਥ ਬਿਊਰੋ) : ਆਸਟ੍ਰੇਲੀਆ ਦੇ ਪੱਛਮੀ ਸਿਡਨੀ ਵਿਚ ਇਕ ਘਰ ਵਿਚ ਭਿਆਨਕ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਇਕ ਦਸ ਮਹੀਨੇ ਦੀ ਬੱਚੀ ਅਤੇ ਦੋ ਅਤੇ ਚਾਰ ਸਾਲ ਦੇ ਦੋ ਲੜਕੇ ਸ਼ਾਮਲ ਹਨ। ਨਿਊ ਸਾਊਥ ਵੇਲਜ਼ (NSW) ਰਾਜ ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। 

NSW ਪੁਲਸ ਨੇ ਇੱਕ ਰਿਪੋਰਟ ਵਿੱਚ ਕਿਹਾ ਕਿ ਸ਼ਨੀਵਾਰ ਰਾਤ ਨੂੰ ਸਥਾਨਕ ਸਮੇਂ ਅਨੁਸਾਰ ਲਗਭਗ 1 ਵਜੇ ਘਰ ਵਿੱਚ ਅੱਗ ਲੱਗਣ ਦੀ ਰਿਪੋਰਟ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਫ੍ਰੀਮੈਨ ਸਟਰੀਟ, ਲਾਲੋਰ ਪਾਰਕ ਵਿੱਚ ਬੁਲਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਅਜੇ ਤੱਕ ਤਿੰਨਾਂ ਬੱਚਿਆਂ ਦੀ ਰਸਮੀ ਪਛਾਣ ਨਹੀਂ ਹੋ ਸਕੀ ਹੈ। ਧੂੰਏਂ ਕਾਰਨ ਇੱਕ 29 ਸਾਲਾ ਔਰਤ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇੱਕ 28 ਸਾਲਾ ਵਿਅਕਤੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।

Related Post